ਨਿੱਜੀ ਆਜ਼ਾਦੀ ‘ਤੇ ਹਾਈ ਕੋਰਟ ਦਾ ਵੱਡਾ ਫੈਸਲਾ,ਬਾਲਗਾਂ ਨੂੰ ਜ਼ਬਰਦਸਤੀ ਵਿਆਹ ਲਈ ਮਜਬੂਰ ਕਰਨਾ ਗੈਰ-ਕਾਨੂੰਨੀ

ਨਿਊਜ਼ ਪੰਜਾਬ

17 ਜੂਨ,2026

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨਿੱਜੀ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰਦਿਆਂ ਇੱਕ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਕੋਈ ਵੀ ਬਾਲਗ ਵਿਅਕਤੀ ਆਪਣੀ ਮਰਜ਼ੀ ਦੇ ਖ਼ਿਲਾਫ਼ ਵਿਆਹ ਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ ਅਤੇ ਵਿਆਹ ਸੰਬੰਧੀ ਫੈਸਲਾ ਉਸ ਦਾ ਨਿੱਜੀ ਅਧਿਕਾਰ ਹੈ। ਇੱਕ ਪੜ੍ਹੀ-ਲਿਖੀ ਅਤੇ ਖੁਦਮੁਖਤਿਆਰ ਮਹਿਲਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਮੋਹਾਲੀ ਦੇ ਐਸਐਸਪੀ ਨੂੰ ਉਸ ਦੀ ਸ਼ਿਕਾਇਤ ਦੀ ਜਾਂਚ ਕਰਕੇ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਅਦਾਲਤ ਨੇ ਜ਼ੋਰ ਦੇ ਕੇ ਕਿਹਾ ਕਿ ਵਿਆਹ ਵਰਗੇ ਮਹੱਤਵਪੂਰਨ ਫੈਸਲੇ ਕਿਸੇ ਵੀ ਤਰ੍ਹਾਂ ਦੇ ਪਰਿਵਾਰਕ ਜਾਂ ਸਮਾਜਿਕ ਦਬਾਅ ਹੇਠ ਨਹੀਂ ਲਏ ਜਾ ਸਕਦੇ ਅਤੇ ਹਰ ਵਿਅਕਤੀ ਦੀ ਨਿੱਜੀ ਚੋਣ ਦਾ ਸਤਿਕਾਰ ਹੋਣਾ ਚਾਹੀਦਾ ਹੈ।