ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਚੰਡੀਗੜ੍ਹ ਵਿੱਚ 18 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ

ਨਿਊਜ਼ ਪੰਜਾਬ

17 ਜੂਨ,2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਨਮਾਨ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ 18 ਜੂਨ (ਭਲਕੇ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਅਧਿਕਾਰਿਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸਰਕਾਰੀ ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਇਸ ਦਿਨ ਬੰਦ ਰਹਿਣਗੇ। ਇਹ ਹੁਕਮ ਗ੍ਰਹਿ ਸਕੱਤਰ ਦੀਪਰਵਾ ਲਾਕਰਾ ਵੱਲੋਂ ਜਾਰੀ ਕੀਤੇ ਗਏ ਹਨ।