ਨਿਊਜ਼ ਪੰਜਾਬ
18 ਜੂਨ,2026
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਨੇ ਇੰਟੈਲੀਜੈਂਸ ਅਧਾਰਿਤ ਕਾਰਵਾਈ ਦੌਰਾਨ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 11 ਆਧੁਨਿਕ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਹਥਿਆਰ ਸਰਹੱਦ ਪਾਰ ਤੋਂ ਪੰਜਾਬ ਵਿੱਚ ਪਹੁੰਚਾਏ ਗਏ ਸਨ ਅਤੇ ਇਨ੍ਹਾਂ ਦਾ ਇਸਤੇਮਾਲ ਰੰਗਦਾਰੀ, ਕਤਲ ਅਤੇ ਹੋਰ ਗੰਭੀਰ ਅਪਰਾਧਿਕ ਵਾਰਦਾਤਾਂ ਲਈ ਕੀਤਾ ਜਾਣਾ ਸੀ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਵਿਦੇਸ਼ੀ ਕਨੈਕਸ਼ਨਾਂ ਦਾ ਵੀ ਪਤਾ ਲਗਾਇਆ ਜਾ ਸਕੇ।
