ਨੌਕਰੀ ਨਾ ਮਿਲਣ ਦਾ ਸਦਮਾ! ਸੰਗਰੂਰ ‘ਚ MBA ਪਾਸ ਨੌਜਵਾਨ ਲੜਕੀ ਦੀ ਮੌਤ, ਪਰਿਵਾਰ ‘ਚ ਮਚਿਆ ਚੀਕ-ਚਿਹਾੜਾ

ਨਿਊਜ਼ ਪੰਜਾਬ

18 ਜੂਨ,2026

ਸੰਗਰੂਰ ਸ਼ਹਿਰ ਵਿੱਚ ਇੱਕ ਦਰਦਨਾਕ ਘਟਨਾ ਨੇ ਹਰ ਕਿਸੇ ਨੂੰ ਝੰਝੋੜ ਕੇ ਰੱਖ ਦਿੱਤਾ, ਜਿੱਥੇ ਧੂਰੀ ਰੋਡ ਪੁੱਲ ਹੇਠਾਂ 24 ਸਾਲਾ ਨੌਜਵਾਨ ਲੜਕੀ ਰਜਨੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕਾ MBA ਪਾਸ ਸੀ ਅਤੇ ਕਾਫੀ ਸਮੇਂ ਤੋਂ ਨੌਕਰੀ ਦੀ ਭਾਲ ਕਰ ਰਹੀ ਸੀ। ਜਾਣਕਾਰੀ ਮੁਤਾਬਕ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਇੰਟਰਵਿਊ ਦੇਣ ਗਈ ਸੀ, ਪਰ ਨੌਕਰੀ ਨਾ ਮਿਲਣ ਕਾਰਨ ਮਾਨਸਿਕ ਤਣਾਅ ਵਿੱਚ ਆ ਗਈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਲੜਕੀ ਨੇ ਧੂਰੀ ਰੋਡ ਪੁੱਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਤੱਕ ਕਿਸੇ ਸਾਜ਼ਿਸ਼ ਜਾਂ ਹੋਰ ਸ਼ੱਕੀ ਪੱਖ ਦੇ ਸਬੂਤ ਨਹੀਂ ਮਿਲੇ ਹਨ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।