ਨਿਊਜ਼ ਪੰਜਾਬ
19 ਜੂਨ 2026
ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ 22 ਜੂਨ ਨੂੰ ਅਚਾਨਕ ਕੈਬਨਿਟ ਮੀਟਿੰਗ ਸੱਦ ਕੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ, ਪਰ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਦੌਰਾਨ ਲੋਕ-ਹਿੱਤ ਅਤੇ ਪ੍ਰਸ਼ਾਸਨ ਨਾਲ ਜੁੜੇ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲਾ ਸਕਦੀ ਹੈ। ਅਚਾਨਕ ਬੁਲਾਈ ਗਈ ਇਸ ਮੀਟਿੰਗ ਨੂੰ ਲੈ ਕੇ ਸਿਆਸੀ ਵਰਗਾਂ ਦੀਆਂ ਨਜ਼ਰਾਂ ਸਰਕਾਰ ਦੇ ਅਗਲੇ ਕਦਮਾਂ ‘ਤੇ ਟਿਕੀਆਂ ਹੋਈਆਂ ਹਨ।
