ਏਕ ਨੂਰ ਸੁਖਮਨੀ ਸਾਹਿਬ ਸੁਸਾਇਟੀ ਵੱਲੋਂ ਹਫਤਾਵਾਰੀ ਸਮਾਗ਼ਮ ਦੌਰਾਨ ਗੁਰਬਾਣੀ ਦੇ ਪਾਠ ਅਤੇ ਕੀਰਤਨ ਕੀਤੇ ਗਏ 

ਰਿਪੋਰਟ :  ਗੁਰਨਾਮ ਕੌਰ

ਕੈਲਗਰੀ – ਏਕ ਨੂਰ ਸੁਖਮਨੀ ਸਾਹਿਬ ਸੁਸਾਇਟੀ ਦੇ ਚਲ ਰਹੇ  ਪਾਠਾਂ ਦੀ ਲੜੀ ਤਹਿਤ ਅੱਜ ਗੁਰਬਾਣੀ ਦੇ ਪਾਠ ਅਤੇ ਕੀਰਤਨ  ਭੈਣ ਜੀ ਰਾਣੀ ਕੰਡਾ ਦੇ ਘਰ ਵਿਖੇ ਬਹੁਤ ਹੀ ਸ਼ਰਧਾ ਅਤੇ ਪ੍ਰੇਮ ਨਾਲ ਕੀਤੇ ਗਏ । ਬੀਬਾ ਗੁਰਜੀਤ ਕੌਰ ਬਵੇਜਾ, ਗੁਰਮੀਤ ਕੌਰ ਬਾਠ ਅਤੇ ਦਲਬੀਰ ਕੌਰ ਜੀ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।

ਭੈਣ ਜੀ ਗੁਰਬਖ਼ਸ਼ ਕੌਰ ਜੀ ਨੇ ਚੌਪਈ ਸਾਹਿਬ ਦਾ ਪਾਠ ਕੀਤਾ ਅਤੇ ਅਨੰਦ ਸਾਹਿਬ ਦੀਆਂ ਛੇ ਪਾਉੜੀਆਂ ਦੇ ਪਾਠ ਦੀ ਸੇਵਾ ਭੈਣ ਜਸਵੰਤ ਕੌਰ ਭਿੰਡਰ ਜੀ ਨੇ ਨਿਭਾਈ। ਸੁਰਿੰਦਰ ਕੌਰ ਸਿੱਧੂ ਭੈਣ ਜੀ ਨੇ ਪਰਿਵਾਰ ਦੀ ਨੇਕ ਕਮਾਈ ਵਿੱਚ ਬਰਕਤਾਂ ਪਾਉਣ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਪਰਿਵਾਰ ਨੇ ਚਾਹ ਅਤੇ ਸਨੈਕਸ ਨਾਲ ਸੰਗਤਾਂ ਦੀ ਸੇਵਾ ਕੀਤੀ ਅਤੇ ਸਮਾਪਤੀ ਉਪਰੰਤ ਬਹੁਤ ਹੀ ਪ੍ਰੇਮ ਨਾਲ ਲੰਗਰ ਛਕਾਇਆ।

ਏਕ ਨੂਰ ਸੁਖਮਨੀ ਸਾਹਿਬ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰੀ ਮਤੀ ਗੁਰਜੀਤ ਕੌਰ ਬਵੇਜਾ ਨੇ ਸਾਰੇ ਪਰਿਵਾਰ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਤਹਿ ਦਿਲੋਂ ਸੰਗਤਾਂ ਦਾ ਸਵਾਗਤ ਕੀਤਾ ਅਤੇ ਸੇਵਾ ਨਿਭਾਈ। ਉਨ੍ਹਾਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜਿਆ ਹੈ।ਉਨ੍ਹਾਂ ਸਾਰਿਆਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਕੀਤੀ ।

ਸਮਾਗ਼ਮ ਦੀਆਂ ਝਲਕੀਆਂ …..