NEET ਪ੍ਰੀਖਿਆ ਤੋਂ ਪਹਿਲਾਂ ਅੰਮ੍ਰਿਤਸਰ ‘ਚ ਹਾਈ ਅਲਰਟ, ਧਾਰਾ 163 ਲਾਗੂ

ਨਿਊਜ਼ ਪੰਜਾਬ

20 ਜੂਨ,2026

NEET ਪ੍ਰੀਖਿਆ ਨੂੰ ਨਿਰਪੱਖ ਅਤੇ ਨਕਲ-ਰਹਿਤ ਢੰਗ ਨਾਲ ਕਰਵਾਉਣ ਲਈ ਅੰਮ੍ਰਿਤਸਰ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਹਾਈ ਅਲਰਟ ਜਾਰੀ ਕਰਦਿਆਂ ਧਾਰਾ 163 ਲਾਗੂ ਕਰ ਦਿੱਤੀ ਹੈ। ਇਸ ਤਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠ ‘ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹੇ ਦੇ 11 ਪ੍ਰੀਖਿਆ ਕੇਂਦਰਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਬਿਜਲੀ, ਪਾਣੀ, ਟ੍ਰੈਫਿਕ, ਮੈਡੀਕਲ ਸਹੂਲਤਾਂ ਤੇ ਕਾਨੂੰਨ-ਵਿਵਸਥਾ ‘ਤੇ ਨਿਗਰਾਨੀ ਲਈ ਵਿਸ਼ੇਸ਼ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹਰ ਵਿਦਿਆਰਥੀ ਨੂੰ ਸ਼ਾਂਤਮਈ ਅਤੇ ਸੁਚੱਜੇ ਮਾਹੌਲ ਵਿੱਚ ਪ੍ਰੀਖਿਆ ਦੇਣ ਦਾ ਮੌਕਾ ਮਿਲੇ, ਇਸ ਲਈ ਸਾਰੇ ਵਿਭਾਗਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।