ਅੱਜ ਮਜੀਠਾ ਥਾਣੇ ‘ਚ ਪੇਸ਼ ਹੋਣਗੇ ਬਿਕਰਮ ਮਜੀਠੀਆ, ਜਾਂਚ ‘ਚ ਹੋਣਗੇ ਸ਼ਾਮਲ

ਨਿਊਜ਼ ਪੰਜਾਬ

20 ਜੂਨ 2026

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Bikram Singh Majithia ਅੱਜ ਦੁਪਹਿਰ 12:30 ਵਜੇ ਮਜੀਠਾ ਥਾਣੇ ਵਿੱਚ ਪੇਸ਼ ਹੋਣਗੇ। ਅਦਾਲਤ ਦੇ ਹੁਕਮਾਂ ਅਨੁਸਾਰ ਉਹ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਗੇ। ਮਜੀਠੀਆ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਥਾਣੇ ਵਿੱਚੋਂ ਆਪਣੇ ਇੱਕ ਸਮਰਥਕ ਨੂੰ ਜ਼ਬਰਦਸਤੀ ਛੁਡਵਾਉਣ ਦੀ ਕੋਸ਼ਿਸ਼ ਕੀਤੀ ਅਤੇ ਸਰਕਾਰੀ ਕੰਮਕਾਜ ਵਿੱਚ ਵਿਘਨ ਪਾਇਆ, ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਹਾਲਾਂਕਿ 15 ਜੂਨ ਨੂੰ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਸੀ। ਹੁਣ ਉਨ੍ਹਾਂ ਦੀ ਪੇਸ਼ੀ ਅਤੇ ਜਾਂਚ ਵਿੱਚ ਸਹਿਯੋਗ ਨੂੰ ਲੈ ਕੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਦੀ ਨਜ਼ਰ ਇਸ ਮਾਮਲੇ ‘ਤੇ ਟਿਕੀ ਹੋਈ ਹੈ।