ਨਿਊਜ਼ ਪੰਜਾਬ
20 ਜੂਨ,2026
ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਕਲੈਕਟਰ ਵੱਲੋਂ ਮਾਲ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 11 ਕਾਨੂੰਗੋਆਂ ਅਤੇ 57 ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।





ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਤਬਦੀਲ ਕੀਤੇ ਗਏ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਤਾਂ ਜੋ ਮਾਲ ਪ੍ਰਬੰਧਨ ਅਤੇ ਲੋਕ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਇਸ ਵੱਡੇ ਫੇਰਬਦਲ ਨੂੰ ਪ੍ਰਸ਼ਾਸਨਿਕ ਕਾਰਗੁਜ਼ਾਰੀ ਵਿੱਚ ਸੁਧਾਰ ਅਤੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
