ਮਹਿਲਾ ਮੁਲਾਜ਼ਮਾਂ ਨੂੰ ਵੱਡੀ ਰਾਹਤ, ਤਬਾਦਲਿਆਂ ਸਬੰਧੀ ਨੋਟੀਫਿਕੇਸ਼ਨ ਜਾਰੀ

ਨਿਊਜ਼ ਪੰਜਾਬ

20 ਜੂਨ,2026

ਪੰਜਾਬ ਸਰਕਾਰ ਵੱਲੋਂ ਮਹਿਲਾ ਮੁਲਾਜ਼ਮਾਂ ਦੇ ਹਿੱਤ ਵਿੱਚ ਇੱਕ ਅਹਿਮ ਫ਼ੈਸਲੇ ਨੂੰ ਲਾਗੂ ਕਰਦਿਆਂ ਤਬਾਦਲਿਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਹੁਣ ਇਸ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ।

ਨਵੇਂ ਨਿਯਮਾਂ ਨਾਲ ਮਹਿਲਾ ਕਰਮਚਾਰੀਆਂ ਨੂੰ ਆਪਣੇ ਪਰਿਵਾਰਕ ਅਤੇ ਨਿੱਜੀ ਹਾਲਾਤਾਂ ਦੇ ਆਧਾਰ ‘ਤੇ ਰਾਹਤ ਮਿਲੇਗੀ, ਜਿਸ ਨਾਲ ਹਜ਼ਾਰਾਂ ਮਹਿਲਾ ਮੁਲਾਜ਼ਮਾਂ ਨੂੰ ਫਾਇਦਾ ਹੋਣ ਦੀ ਉਮੀਦ ਹੈ। ਸਰਕਾਰ ਦੇ ਇਸ ਕਦਮ ਨੂੰ ਮਹਿਲਾ-ਪੱਖੀ ਫ਼ੈਸਲਾ ਮੰਨਿਆ ਜਾ ਰਿਹਾ ਹੈ।