ਨਿਊਜ਼ ਪੰਜਾਬ
21 ਜੂਨ,2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਵਿਸ਼ੇਸ਼ ਦੌਰੇ ‘ਤੇ ਰਹਿਣਗੇ, ਜਿੱਥੇ ਉਹ ਇਤਿਹਾਸਕ ਪਿੰਡ ਚਨਾਰਥਲ ਕਲਾਂ ਵਿਖੇ ਕਈ ਨਵੇਂ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਦੌਰੇ ਦਾ ਮੁੱਖ ਆਕਰਸ਼ਣ ਸ਼ਾਮ 6 ਵਜੇ ਹੋਣ ਵਾਲੀ ‘ਲੋਕ ਮਿਲਣੀ’ ਹੋਵੇਗੀ, ਜਿਸ ਦੌਰਾਨ ਮੁੱਖ ਮੰਤਰੀ ਸਿੱਧੇ ਤੌਰ ‘ਤੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਨਗੇ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਮੌਕੇ ‘ਤੇ ਹੀ ਹੱਲ ਲਈ ਲੋੜੀਂਦੇ ਨਿਰਦੇਸ਼ ਜਾਰੀ ਕਰਨਗੇ। ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਲੋਕਾਂ ਵਿੱਚ ਵੀ ਇਸ ਪ੍ਰੋਗਰਾਮ ਨੂੰ ਲੈ ਕੇ ਖਾਸ ਉਤਸ਼ਾਹ ਦੇਖਿਆ ਜਾ ਰਿਹਾ ਹੈ।
