ਮੋਗਾ ‘ਚ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ‘ਤੇ ਚੱਲਿਆ ਬੁਲਡੋਜ਼ਰ, ਭਾਰੀ ਪੁਲਿਸ ਫੋਰਸ ਤਾਇਨਾਤ

ਨਿਊਜ਼ ਪੰਜਾਬ

21 ਜੂਨ,2026

ਮੋਗਾ ਨਗਰ ਨਿਗਮ ਨੇ ਸ੍ਰੀ ਗੁਰੂ ਰਾਮਦਾਸ ਨਗਰ ਖੇਤਰ ਵਿੱਚ ਵੱਡੀ ਕਾਰਵਾਈ ਕਰਦਿਆਂ ਕਥਿਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹ ਦਿੱਤਾ। ਕਾਰਵਾਈ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਦੋ ਡੀਐਸਪੀ, ਚਾਰ ਐਸਐਚਓ ਅਤੇ ਕਰੀਬ 150 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਪੁਲਿਸ ਅਨੁਸਾਰ ਪ੍ਰਭਾਵਿਤ ਉਸਾਰੀਆਂ ਵਰਿੰਦਰ ਅਤੇ ਸਿਕੰਦਰ ਨਾਮਕ ਦੋ ਭਰਾਵਾਂ ਨਾਲ ਸਬੰਧਤ ਹਨ, ਜਿਨ੍ਹਾਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਐਨਡੀਪੀਐਸ ਐਕਟ ਅਤੇ ਹੋਰ ਗੰਭੀਰ ਮਾਮਲਿਆਂ ਸਮੇਤ ਕਰੀਬ 30 ਕੇਸ ਦਰਜ ਹਨ। ਨਗਰ ਨਿਗਮ ਨੇ ਦੱਸਿਆ ਕਿ ਮਾਲਕਾਂ ਨੂੰ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਲਈ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ, ਪਰ ਨਿਰਧਾਰਤ ਸਮੇਂ ਅੰਦਰ ਕੋਈ ਪ੍ਰਵਾਨਗੀ ਜਾਂ ਰਾਹਤ ਆਦੇਸ਼ ਨਾ ਮਿਲਣ ਕਾਰਨ ਨਿਯਮਾਂ ਅਨੁਸਾਰ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।