ਲੁਧਿਆਣਾ ਨੇੜੇ ਚੱਲਦੀ ਬੱਸ ਨੂੰ ਲੱਗੀ ਭਿਆਨਕ ਅੱਗ, 100 ਤੋਂ ਵੱਧ ਯਾਤਰੀਆਂ ਦੀ ਜਾਨ ਬਚੀ

ਨਿਊਜ਼ ਪੰਜਾਬ

21 ਜੂਨ,2026

ਲੁਧਿਆਣਾ ਨੇੜੇ ਕਸਬਾ ਬੀਜਾ ਕੋਲ ਨੈਸ਼ਨਲ ਹਾਈਵੇ ‘ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸਵਾਰੀਆਂ ਨਾਲ ਭਰੀ ਇਕ ਬੱਸ ਨੂੰ ਅਚਾਨਕ ਅੱਗ ਲੱਗ ਗਈ। ਬੱਸ ਵਿੱਚ ਬੱਚਿਆਂ ਸਮੇਤ 100 ਤੋਂ ਵੱਧ ਯਾਤਰੀ ਸਵਾਰ ਸਨ। ਅੱਗ ਲੱਗਦੇ ਹੀ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ, ਪਰ ਡਰਾਈਵਰ ਅਤੇ ਸਥਾਨਕ ਲੋਕਾਂ ਦੀ ਸੂਝਬੂਝ ਸਦਕਾ ਸਾਰੀਆਂ ਸਵਾਰੀਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸੂਚਨਾ ਮਿਲਣ ‘ਤੇ ਪੁਲਿਸ, ਐਸ.ਡੀ.ਐਮ. ਖੰਨਾ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਬੱਸ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।