ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ‘ਮਾਵਾਂ ਧੀਆਂ’ ਯੋਜਨਾ ਸਣੇ ਕਈ ਵੱਡੇ ਫੈਸਲਿਆਂ ਦੀ ਸੰਭਾਵਨਾ

ਨਿਊਜ਼ ਪੰਜਾਬ

22 ਜੂਨ,2026

ਪੰਜਾਬ ਸਰਕਾਰ ਦੀ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ‘ਤੇ ਸੂਬੇ ਭਰ ਦੀ ਨਜ਼ਰ ਟਿਕੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦੁਪਹਿਰ 12 ਵਜੇ ਹੋਣ ਵਾਲੀ ਇਸ ਬੈਠਕ ਵਿੱਚ ਲੋਕ ਭਲਾਈ ਨਾਲ ਜੁੜੇ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ। ਖਾਸ ਕਰਕੇ ਮਹਿਲਾਵਾਂ ਲਈ ਐਲਾਨੀ ਗਈ ‘ਮਾਵਾਂ ਧੀਆਂ’ ਯੋਜਨਾ ਨੂੰ ਮਨਜ਼ੂਰੀ ਮਿਲਣ ਦੀ ਚਰਚਾ ਹੈ, ਜਿਸ ਤਹਿਤ ਯੋਗ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨੌਜਵਾਨਾਂ ਲਈ ਨਵੀਆਂ ਭਰਤੀਆਂ, ਵਿਕਾਸ ਪ੍ਰੋਜੈਕਟਾਂ ਅਤੇ ਹੋਰ ਪ੍ਰਸ਼ਾਸਨਿਕ ਮੁੱਦਿਆਂ ‘ਤੇ ਵੀ ਅਹਿਮ ਫੈਸਲੇ ਹੋ ਸਕਦੇ ਹਨ। ਇਸ ਤੋਂ ਪਹਿਲਾਂ ਵੀ ਸਰਕਾਰ ਆਊਟਸੋਰਸ ਅਤੇ ਕੱਚੇ ਮੁਲਾਜ਼ਮਾਂ ਨੂੰ ਵੱਡੀ ਰਾਹਤ, NEET ਵਿਦਿਆਰਥੀਆਂ ਲਈ ਮੁਫ਼ਤ ਬੱਸ ਯਾਤਰਾ ਅਤੇ ਸਿੱਖਿਆ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੀ ਗਿਣਤੀ ਵਿੱਚ ਭਰਤੀਆਂ ਨੂੰ ਮਨਜ਼ੂਰੀ ਦੇ ਚੁੱਕੀ ਹੈ। ਇਸ ਕਰਕੇ ਅੱਜ ਦੀ ਕੈਬਨਿਟ ਮੀਟਿੰਗ ਤੋਂ ਵੀ ਲੋਕਾਂ ਨੂੰ ਕਈ ਅਹਿਮ ਐਲਾਨਾਂ ਦੀ ਉਮੀਦ ਹੈ।