590 ਕਰੋੜ ਦੇ ਫੰਡ ਘਪਲੇ ‘ਚ ਵੱਡਾ ਐਕਸ਼ਨ, ਸੀਬੀਆਈ ਨੇ IAS ਪੰਕਜ ਅਗਰਵਾਲ ਨੂੰ ਕੀਤਾ ਗ੍ਰਿਫ਼ਤਾਰ

ਨਿਊਜ਼ ਪੰਜਾਬ

23 ਜੂਨ,2026

ਹਰਿਆਣਾ ਦੇ ਚਰਚਿਤ 590 ਕਰੋੜ ਰੁਪਏ ਦੇ ਫੰਡ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਵੱਡੀ ਕਾਰਵਾਈ ਕਰਦਿਆਂ ਸੀਨੀਅਰ IAS ਅਧਿਕਾਰੀ ਪੰਕਜ ਅਗਰਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਨੁਸਾਰ ਹਰਿਆਣਾ ਸਕੂਲ ਸਿੱਖਿਆ ਪ੍ਰੋਜੈਕਟ ਕੌਂਸਲ ਅਤੇ ਹਰਿਆਣਾ ਸਟੇਟ ਐਗਰੀਕਲਚਰ ਮਾਰਕੀਟਿੰਗ ਬੋਰਡ ਦੇ ਸਰਕਾਰੀ ਫੰਡ ਨਿਯਮਾਂ ਦੇ ਉਲਟ IDFC ਬੈਂਕ ਦੀ ਚੰਡੀਗੜ੍ਹ ਸਥਿਤ ਸੈਕਟਰ-32 ਸ਼ਾਖਾ ਵਿੱਚ ਜਮ੍ਹਾਂ ਕਰਵਾਏ ਗਏ। ਦੋਸ਼ ਹੈ ਕਿ ਵਿੱਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਨਿਰਧਾਰਤ ਹੱਦ ਤੋਂ ਵੱਧ ਸਰਕਾਰੀ ਰਕਮ ਟਰਾਂਸਫਰ ਕੀਤੀ ਗਈ। ਉਸ ਸਮੇਂ ਪੰਕਜ ਅਗਰਵਾਲ ਸਕੂਲ ਸਿੱਖਿਆ ਅਤੇ ਖੇਤੀਬਾੜੀ ਵਿਭਾਗ ਦੇ ਪ੍ਰਧਾਨ ਸਕੱਤਰ ਵਜੋਂ ਤਾਇਨਾਤ ਸਨ। ਸੀਬੀਆਈ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।