ਬਠਿੰਡਾ ‘ਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲੇ ਦੀ ਕੋਸ਼ਿਸ਼, CCTV ‘ਚ ਕੈਦ ਹੋਏ ਸ਼ੱਕੀ

ਨਿਊਜ਼ ਪੰਜਾਬ

23 ਜੂਨ,2026

ਬਠਿੰਡਾ ਵਿੱਚ ਭਾਜਪਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਦੋ ਅਣਪਛਾਤੇ ਵਿਅਕਤੀਆਂ ਨੇ ਕਲੀਨਿਕ ਦੇ ਬਾਹਰ ਪੈਟਰੋਲ ਨਾਲ ਭਰੀ ਬੋਤਲ ਨੂੰ ਅੱਗ ਲਗਾ ਕੇ ਅੰਦਰ ਸੁੱਟਣ ਦੀ ਕੋਸ਼ਿਸ਼ ਕੀਤੀ, ਜਦਕਿ ਇੱਕ ਹੋਰ ਵਿਅਕਤੀ ਇਸ ਦੀ ਵੀਡੀਓ ਬਣਾ ਰਿਹਾ ਸੀ। ਸਮੇਂ ਸਿਰ ਘਟਨਾ ਦਾ ਪਤਾ ਲੱਗਣ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਅਤੇ ਕੋਈ ਜਾਨੀ ਹਾਨੀ ਨਹੀਂ ਹੋਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨੇੜਲੇ CCTV ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਡਾ. ਤਰਸੇਮ ਗਰਗ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ, ਜਦਕਿ ਪੁਲਿਸ ਹਰ ਪੱਖ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।