ਕੋਲਕਾਤਾ ‘ਚ ਨਿਰਮਾਣ ਅਧੀਨ ਗੋਦਾਮ ਦੀ ਛੱਤ ਡਿੱਗੀ, 50 ਤੋਂ ਵੱਧ ਮਜ਼ਦੂਰ ਮਲਬੇ ਹੇਠਾਂ ਫਸੇ

ਨਿਊਜ਼ ਪੰਜਾਬ

24 ਜੂਨ,2026

ਪੱਛਮੀ ਕੋਲਕਾਤਾ ਦੇ ਤਾਰਾਤਲਾ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ, ਜਦੋਂ ਨਿਰਮਾਣ ਅਧੀਨ ਗੋਦਾਮ ਦੀ ਛੱਤ ਅਚਾਨਕ ਢਹਿ ਗਈ ਅਤੇ 50 ਤੋਂ 60 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤੇ ਗਏ ਹਨ। ਹੁਣ ਤੱਕ 9 ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਜਿਨ੍ਹਾਂ ਵਿੱਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ, ਫਾਇਰ ਬ੍ਰਿਗੇਡ, ਡਿਜਾਸਟਰ ਮੈਨੇਜਮੈਂਟ ਟੀਮਾਂ ਅਤੇ ਫੌਜ ਦੇ ਜਵਾਨ ਮੌਕੇ ‘ਤੇ ਰੈਸਕਿਊ ਆਪਰੇਸ਼ਨ ਚਲਾ ਰਹੇ ਹਨ। ਇਸ ਦੌਰਾਨ ਮੌਤਾਂ ਬਾਰੇ ਵੱਖ-ਵੱਖ ਦਾਅਵੇ ਸਾਹਮਣੇ ਆ ਰਹੇ ਹਨ, ਪਰ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ। ਹਾਦਸੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।