ਸੰਗਰੂਰ ਨੂੰ ਅੱਜ ਵਿਕਾਸ ਦੀਆਂ ਵੱਡੀਆਂ ਸੌਗਾਤਾਂ ਦੇਣਗੇ CM ਭਗਵੰਤ ਮਾਨ, ਧੂਰੀ ‘ਚ ਰੇਲਵੇ ਓਵਰਬ੍ਰਿਜ ਤੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ

ਨਿਊਜ਼ ਪੰਜਾਬ

25 ਜੂਨ,2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਦੌਰੇ ‘ਤੇ ਰਹਿਣਗੇ, ਜਿੱਥੇ ਉਹ ਲੋਕਾਂ ਨੂੰ ਕਈ ਅਹਿਮ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣਗੇ। ਦੌਰੇ ਦੌਰਾਨ ਉਹ ਧੂਰੀ ਵਿੱਚ ਰੇਲਵੇ ਓਵਰਬ੍ਰਿਜ ਅਤੇ ਕਹੇਰੂ ਵਿੱਚ ਅਤਿ-ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਇਲਾਵਾ, ਸੰਗਰੂਰ ਵਿੱਚ ਸਰਪੰਚ ਮੀਟਿੰਗ ਦੌਰਾਨ ਉਹ ਪਿੰਡਾਂ ਦੇ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਸੁਣਣਗੇ। ਸ਼ਾਮ 6 ਵਜੇ ਉਹ ਬਰਨਾਲਾ ਦੇ ਪਿੰਡ ਝਲੂਰ ਵਿੱਚ ਇੱਕ ਵੱਡੀ ਜਨਤਕ ਮੀਟਿੰਗ ਨੂੰ ਵੀ ਸੰਬੋਧਨ ਕਰਨਗੇ। ਇਸ ਦੌਰੇ ਤੋਂ ਪਹਿਲਾਂ ਬਠਿੰਡਾ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ 15 ਅਗਸਤ ਤੋਂ ਪੰਜਾਬ ਦੇ ਸਾਰੇ ਸਰਪੰਚਾਂ ਨੂੰ ਹਰ ਮਹੀਨੇ ₹10,000 ਮਾਣਭੱਤਾ ਦਿੱਤਾ ਜਾਵੇਗਾ, ਜਿਸ ਨੂੰ ਪੇਂਡੂ ਵਿਕਾਸ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।