ਨਿਊਜ਼ ਪੰਜਾਬ
26 ਜੂਨ,2026
ਮੁਹੱਰਮ (ਯੌਮ-ਏ-ਆਸ਼ੁਰਾ) ਦੇ ਮੌਕੇ ‘ਤੇ ਪੰਜਾਬ ਦੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ 26 ਜੂਨ (ਸ਼ੁੱਕਰਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ. ਤਿੜਕੇ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਅਦਾਰੇ ਵੀ ਬੰਦ ਰਹਿਣਗੇ। ਹਾਲਾਂਕਿ, ਜਿਹੜੇ ਸਕੂਲ ਅਤੇ ਕਾਲਜ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਕਰਵਾ ਰਹੇ ਹਨ, ਉਨ੍ਹਾਂ ‘ਤੇ ਇਹ ਛੁੱਟੀ ਲਾਗੂ ਨਹੀਂ ਹੋਵੇਗੀ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਮਾਲੇਰਕੋਟਲਾ ਵਿੱਚ ਮੁਸਲਿਮ ਭਾਈਚਾਰੇ ਦੀ ਵੱਡੀ ਅਬਾਦੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
