ਨਿਊਜ਼ ਪੰਜਾਬ
25 ਜੂਨ 2026
ਬਠਿੰਡਾ ਵਿੱਚ ਭਾਜਪਾ ਆਗੂ ਅਤੇ ਪ੍ਰਸਿੱਧ ਡਾਕਟਰ ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਨਾਖੁਲ ਕੁਮਾਰ ਰਾਜਪੂਤ ਅਤੇ ਗੁਰਵਿੰਦਰ ਸਿੰਘ ਉੱਲੀ ਵਜੋਂ ਹੋਈ ਹੈ, ਜਿਨ੍ਹਾਂ ਨੂੰ ਇਸ ਵਾਰਦਾਤ ਲਈ 3-3 ਹਜ਼ਾਰ ਰੁਪਏ ਦੇਣ ਦਾ ਲਾਲਚ ਦਿੱਤਾ ਗਿਆ ਸੀ। ਪੁਲਿਸ ਮੁਤਾਬਕ ਇਸ ਸਾਜ਼ਿਸ਼ ਦਾ ਮੁੱਖ ਦੋਸ਼ੀ ਸੰਦੀਪ ਅਜੇ ਵੀ ਫ਼ਰਾਰ ਹੈ, ਜਦਕਿ ਪਾਕਿਸਤਾਨ ਅਧਾਰਿਤ ਸ਼ਹਿਜਾਦ ਭੱਟੀ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਦੋਵੇਂ ਮੁਲਜ਼ਮ ਪੁਲ ਤੋਂ ਛਾਲ ਮਾਰ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਹੋਏ ਜ਼ਖ਼ਮੀ ਹੋ ਗਏ, ਪਰ ਪੁਲਿਸ ਨੇ ਉਨ੍ਹਾਂ ਨੂੰ ਮੁੜ ਕਾਬੂ ਕਰ ਲਿਆ। ਫਿਲਹਾਲ ਦੋਵਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
