ਨਿਊਜ਼ ਪੰਜਾਬ
25 ਜੂਨ,2026
ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਵਿਵਾਦ ਲਗਾਤਾਰ ਗਹਿਰਾ ਰਿਹਾ ਹੈ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਵਿਧਾਇਕਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ ਸਵੇਰੇ 11 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਗਏ ਹਨ। ਸਕੱਤਰੇਤ ਵੱਲੋਂ ਦੱਸਿਆ ਗਿਆ ਕਿ ਇਹ ਬੈਠਕ ਸੋਧੇ ਕਾਨੂੰਨ ਸਬੰਧੀ ਪੱਖ ਸੁਣਨ ਅਤੇ ਵਿਚਾਰ-ਵਟਾਂਦਰਾ ਕਰਨ ਲਈ ਬੁਲਾਈ ਗਈ ਹੈ। ਇਸ ਦੇ ਨਾਲ ਹੀ ਗੈਰ-ਸਿੱਖ ਕੈਬਨਿਟ ਮੰਤਰੀਆਂ ਨੂੰ ਵੀ 29 ਜੂਨ ਤੋਂ ਪਹਿਲਾਂ ਆਪਣਾ ਲਿਖਤੀ ਪੱਖ ਭੇਜਣ ਲਈ ਕਿਹਾ ਗਿਆ ਹੈ। ਇਹ ਮਾਮਲਾ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਧਾਰਮਿਕ ਅਤੇ ਸਿਆਸੀ ਚਰਚਾ ਦਾ ਕੇਂਦਰ ਬਣ ਸਕਦਾ ਹੈ।
