ਨਿਊਜ਼ ਪੰਜਾਬ
26 ਜੂਨ,2026
ਉਦਯੋਗਿਕ ਅਤੇ ਵਪਾਰਕ LPG ਖਪਤਕਾਰਾਂ ਲਈ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ LPG ਸਿਲੰਡਰਾਂ ਦੀ ਸਪਲਾਈ ‘ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਇਸ ਨਾਲ ਪੱਛਮੀ ਏਸ਼ੀਆ ਸੰਕਟ ਤੋਂ ਪਹਿਲਾਂ ਵਾਲੇ ਪੱਧਰ ‘ਤੇ ਗੈਸ ਦੀ ਸਪਲਾਈ ਮੁੜ ਬਹਾਲ ਹੋ ਗਈ ਹੈ, ਜਦਕਿ ਥੋਕ LPG ਦੀ ਸਪਲਾਈ ਵੀ 50 ਫੀਸਦੀ ਤੱਕ ਵਧਾ ਦਿੱਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਉਦਯੋਗਾਂ ਦੀ ਉਤਪਾਦਨ ਲਾਗਤ ਘਟੇਗੀ, ਗੈਸ ਦੀ ਉਪਲਬਧਤਾ ਵਧੇਗੀ ਅਤੇ ਆਰਥਿਕ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਮਿਲੇਗੀ। ਨਾਲ ਹੀ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਘਰੇਲੂ LPG ਸਪਲਾਈ ‘ਤੇ ਇਸ ਦਾ ਕੋਈ ਅਸਰ ਨਹੀਂ ਪਵੇਗਾ ਅਤੇ ਆਮ ਖਪਤਕਾਰਾਂ ਲਈ ਗੈਸ ਦੀ ਉਪਲਬਧਤਾ ਪਹਿਲਾਂ ਵਾਂਗ ਯਕੀਨੀ ਬਣਾਈ ਜਾਵੇਗੀ।
