ਤਰਨਤਾਰਨ ‘ਚ ASI ਨੇ ਸਰਵਿਸ ਪਿਸਤੌਲ ਨਾਲ ਕੀਤੀ ਖੁਦਕੁਸ਼ੀ, ਪੁਲਿਸ ਮਹਿਕਮੇ ‘ਚ ਸੋਗ ਦੀ ਲਹਿਰ

ਨਿਊਜ਼ ਪੰਜਾਬ

26 ਜੂਨ,2026

ਤਰਨਤਾਰਨ ਜ਼ਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕੈਰੋਂ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ, ਉਹ ਕਰੀਬ ਚਾਰ ਮਹੀਨਿਆਂ ਤੋਂ ਚੌਕੀ ਇੰਚਾਰਜ ਵਜੋਂ ਤਾਇਨਾਤ ਸੀ ਅਤੇ ਵੀਰਵਾਰ ਰਾਤ ਨਾਕਾਬੰਦੀ ਡਿਊਟੀ ਤੋਂ ਵਾਪਸ ਆਉਣ ਤੋਂ ਬਾਅਦ ਆਪਣੇ ਸਰਕਾਰੀ ਕੁਆਰਟਰ ਵਿੱਚ ਇਹ ਕਦਮ ਚੁੱਕਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਸਟਾਫ ਦੀ ਘਾਟ ਅਤੇ ਤਬਾਦਲਾ ਨਾ ਹੋਣ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਖੁਦਕੁਸ਼ੀ ਦੇ ਅਸਲ ਕਾਰਨਾਂ ਦੀ ਹਰ ਪੱਖੋਂ ਤਫ਼ਤੀਸ਼ ਕੀਤੀ ਜਾ ਰਹੀ ਹੈ।