ਨਿਊਜ਼ ਪੰਜਾਬ
26 ਜੂਨ,2026
ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਮੁੜ ਤਬਦੀਲੀ ਕਰਨ ਦਾ ਐਲਾਨ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ 1 ਜੁਲਾਈ 2026 ਤੋਂ ਸਾਰੇ ਸਰਕਾਰੀ ਦਫ਼ਤਰ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਣਗੇ।

ਯਾਦ ਰਹੇ ਕਿ 22 ਮਈ ਤੋਂ ਭਿਆਨਕ ਗਰਮੀ ਅਤੇ ਲੂ ਦੇ ਮੱਦੇਨਜ਼ਰ ਸਰਕਾਰ ਨੇ ਦਫ਼ਤਰਾਂ ਦਾ ਸਮਾਂ ਅਸਥਾਈ ਤੌਰ ‘ਤੇ ਸਵੇਰੇ 7:00 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕਰ ਦਿੱਤਾ ਸੀ, ਤਾਂ ਜੋ ਕਰਮਚਾਰੀਆਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ। ਹੁਣ ਮੌਸਮ ਵਿੱਚ ਸੁਧਾਰ ਅਤੇ ਮੌਨਸੂਨ ਦੀ ਆਮਦ ਨੂੰ ਦੇਖਦਿਆਂ ਇਹ ਅਸਥਾਈ ਪ੍ਰਬੰਧ ਖਤਮ ਕਰ ਦਿੱਤਾ ਗਿਆ ਹੈ ਅਤੇ ਪੁਰਾਣਾ ਦਫ਼ਤਰੀ ਸਮਾਂ ਮੁੜ ਲਾਗੂ ਕੀਤਾ ਜਾ ਰਿਹਾ ਹੈ। ਹਾਲਾਂਕਿ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕਿਸੇ ਤਬਦੀਲੀ ਸਬੰਧੀ ਫਿਲਹਾਲ ਕੋਈ ਨਵਾਂ ਅਧਿਕਾਰਤ ਹੁਕਮ ਜਾਰੀ ਨਹੀਂ ਕੀਤਾ ਗਿਆ।
