ਜਿੰਦਗੀ ਵਿੱਚ ਦੁੱਖ ਕਿਉਂ ਆਉਂਦਾ ਹੈ?….ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 27 ਜੂਨ 2026

ਨਿਊਜ਼ ਪੰਜਾਬ 

ਜਿੰਦਗੀ ਵਿੱਚ ਦੁੱਖ ਕਿਉਂ ਆਉਂਦਾ ਹੈ?….ਵਿਚਾਰ ਭਾਈ ਪਿੰਦਰਪਾਲ ਸਿੰਘ ਜੀ

*🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ* ੧੩ ਹਾੜ ੫੫੮, ੨੭ ਜੂਨ ੨੦੨੬ ੴ* ☬ 🙏🙏

ਬਿਲਾਵਲੁ ਮਹਲਾ ੩ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥

बिलावलु महला ३ घरु १

ੴ सतिगुर प्रसादि ॥

ध्रिगु ध्रिगु खाइआ ध्रिगु ध्रिगु सोइआ ध्रिगु ध्रिगु कापड़ु अंगि चड़ाइआ ॥ ध्रिगु सरीरु कुट्मब सहित सिउ जितु हुणि खसमु न पाइआ ॥ पउड़ी छुड़की फिरि हाथि न आवै अहिला जनमु गवाइआ ॥१॥दूजा भाउ न देई लिव लागणि जिनि हरि के चरण विसारे ॥ जगजीवन दाता जन सेवक तेरे तिन के तै दूख निवारे ॥१॥ रहाउ॥तू दइआलु दइआपति दाता किआ एहि जंत विचारे ॥ मुकत बंध सभि तुझ ते होए ऐसा आखि वखाणे ॥ गुरमुखि होवै सो मुकतु कहीऐ मनमुख बंध विचारे ॥२॥सो जनु मुकतु जिसु एक लिव लागी सदा रहै हरि नाले ॥ तिन की गहण गति कही न जाई सचै आपि सवारे ॥ भरमि भुलाणे सि मनमुख कहीअहि ना उरवारि न पारे ॥३॥जिस नो नदरि करे सोई जनु पाए गुर का सबदु सम्हाले ॥ हरि जन माइआ माहि निसतारे ॥ नानक भागु होवै जिसु मसतकि कालहि मारि बिदारे ॥४॥१॥

ਅਰਥ: ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ।੧।ਰਹਾਉ।ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਹੇ ਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ।੧।ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ (ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ।੨।ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ। ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚ ਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ।੩।(ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰ ਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ।੪।੧।

अर्थ: हे भाई! अगर इस शरीर के द्वारा इस जनम में पति-प्रभु का मिलाप हासिल नहीं किया, तो यह शरीर धिक्कार-योग्य है, (नाक-कान-आँखों आदि सारे) परिवार समेत धिक्कार-योग्य है। (मनुष्य का सब कुछ) खाना धिक्कार-योग्य है, सोना (सुख-आराम) धिक्कार-योग्य है, शरीर पर कपड़ा पहनना धिक्कार-योग्य है। (हे भाई! यह मनुष्य का शरीर प्रभु के देश में पहुँचने के लिए सीढ़ी है) अगर यह सीढ़ी (हाथ से) निकल जाए तो दोबारा हाथ में नहीं आती। मनुष्य अपना बहुत ही कीमती जीवन गवा लेता है।1।हे भाई! माया का मोह, जिसने (जीवों को) परमात्मा के चरण (मन में बसाने) भुला दिए हैं, (परमात्मा के चरणों में) तवज्जो जोड़ने नहीं देता। हे प्रभू्! तू खुद ही जगत को आत्मिक जीवन देने वाला है। जो बँदे तेरे सेवक बनते हैं, उनके तूने (मोह से पैदा होने वाले सारे) दुख दूर कर दिए हैं।1। रहाउ।हे प्रभु! तू (खुद ही) दया का घर है, दया का मालिक है, तू स्वयं ही (अपने चरणों की प्रीत) देने वाला है (तेरे पैदा किए हुए) इन जीवों के वश में कुछ नहीं। तेरे ही हुक्म में ही कई जीव माया के मोह से आजाद हो जाते हैं, कई जीव मोह में बँधे रहते हैं; कोई विरला गुरमुख ही ये बात कह के समझाता है। जो मनुष्य गुरु के सन्मुख रहता है वह माया के मोह से आजाद कहा जाता है, पर अपने मन के पीछे चलने वाले बिचारे मोह में बँधे रहते हैं।2।जिस मनुष्य की तवज्जो एक प्रभु में जुड़ी रहती है वह मनुष्य मोह से आजाद हो जाता है, वह सदा प्रभु-चरणों में जुड़ा रहता है। ऐसे लोगों की गहरी आत्मिक अवस्था को बयान नहीं किया जा सकता। सदा स्थिर रहने वाले प्रभु ने खुद ही उनका जीवन सुंदर बना दिया होता है। पर, जो लोग माया की भटकना में पड़ कर जीवन-राह से टूटे रहते हैं, वे लोग मनमुख कहे जाते हैं (वे माया के मोह के समुंदर में डूबे रहते हैं) वे ना इस पार के लायक ना ही उस पार लांघने के काबिल।3।पर, जीव के भी क्या वश?) जिस मनुष्य पर प्रभु मेहर की निगाह करता है वही मनुष्य (गुरु का शब्द) प्राप्त करता है, वह मनुष्य गुरु के शब्द को अपने हृदय में संभाल के रखता है। (इसी तरह) प्रभु अपने सेवकों को माया में (रख के भी, मोह के समुंदर से) पार लंघा लेता है। हे नानक! जिस मनुष्य के माथे के भाग्य जाग उठते हैं, वह (अपने अंदर से) आत्मिक मौत को मार के खत्म कर देता है।4।1।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🙏🙏🙏🙏🙏