ਬਠਿੰਡਾ ਪੁਲਿਸ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਤਬਾਦਲੇ

ਨਿਊਜ਼ ਪੰਜਾਬ

27 ਜੂਨ,2026

ਬਠਿੰਡਾ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਐੱਸਐੱਸਪੀ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਬਠਿੰਡਾ ਦੇ SSP ਨੇ ਸੱਤ ਸਟੇਸ਼ਨ ਹਾਊਸ ਅਫ਼ਸਰਾਂ (SHO) ਸਮੇਤ 10 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।ਦੱਸ ਦਈਏ ਕਿ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇੰਸਪੈਕਟਰ ਦਲਜੀਤ ਸਿੰਘ ਨੂੰ ਚੋਣ ਸੈੱਲ ਤੋਂ ਬਦਲ ਕੇ ਕੈਨਾਲ ਕਲੋਨੀ ਪੁਲਿਸ ਸਟੇਸ਼ਨ ਦਾ ਐਸਐਚਓ ਨਿਯੁਕਤ ਕਰ ਦਿੱਤਾ ਗਿਆ ਹੈ।

ਕੈਨਾਲ ਕਲੋਨੀ ਪੁਲਿਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫ਼ਸਰ ਹਰਜੋਤ ਸਿੰਘ ਨੂੰ ਥਰਮਲ ਪੁਲਿਸ ਸਟੇਸ਼ਨ ਦਾ ਐਸਐਚਓ ਨਿਯੁਕਤ ਕੀਤਾ ਗਿਆ ਹੈ। ਡੀਸੀਆਰ ਇੰਚਾਰਜ ਦਲਜੀਤ ਸਿੰਘ ਨੂੰ ਸਦਰ ਰਾਮਪੁਰਾ ਪੁਲਿਸ ਸਟੇਸ਼ਨ ਦਾ ਸਟੇਸ਼ਨ ਹਾਊਸ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਜਗਦੀਪ ਸਿੰਘ ਨੂੰ ਸਦਰ ਰਾਮਪੁਰਾ ਪੁਲਿਸ ਸਟੇਸ਼ਨ ਤੋਂ ਸੰਗਤ ਮੰਡੀ ਪੁਲਿਸ ਸਟੇਸ਼ਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜਦੋਂ ਕਿ ਇੰਸਪੈਕਟਰ ਸੁਖਵਿੰਦਰ ਸਿੰਘ ਨੂੰ ਸੰਗਤ ਪੁਲਿਸ ਸਟੇਸ਼ਨ ਤੋਂ ਡੀਸੀਆਰ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇੰਸਪੈਕਟਰ ਜਸਵਿੰਦਰ ਸਿੰਘ ਨੂੰ ਨਥਾਣਾ ਪੁਲਿਸ ਸਟੇਸ਼ਨ ਤੋਂ ਸ਼ਰਾਬ ਵਿਰੋਧੀ ਅਤੇ ਨਾਰਕੋਟਿਕਸ ਸੈੱਲ ਵਿੱਚ ਤਾਇਨਾਤ ਕੀਤਾ ਗਿਆ ਹੈ, ਜਦੋਂ ਕਿ ਇੰਸਪੈਕਟਰ ਹਰਜੀਵਨ ਸਿੰਘ ਨੂੰ ਥਰਮਲ ਪੁਲਿਸ ਸਟੇਸ਼ਨ ਤੋਂ ਨਥਾਣਾ ਪੁਲਿਸ ਸਟੇਸ਼ਨ ਦਾ ਸਟੇਸ਼ਨ ਹਾਊਸ ਅਫਸਰ (ਐਸਐਚਓ) ਨਿਯੁਕਤ ਕੀਤਾ ਗਿਆ ਹੈ।