ਨਿਊਜ਼ ਪੰਜਾਬ
27 ਜੂਨ,2026
ਆਮ ਆਦਮੀ ਪਾਰਟੀ ਨੇ 28 ਜੂਨ ਨੂੰ ਅੰਮ੍ਰਿਤਸਰ ਵਿੱਚ ਆਪਣੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦੀ ਅਹਿਮ ਬੈਠਕ ਸੱਦੀ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਲ ਹੋਣਗੇ। ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਪਾਰਟੀ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਪੱਤਰ ਜਾਰੀ ਕੀਤੇ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਮੌਜੂਦਾ ਸਿਆਸੀ ਹਾਲਾਤ ਅਤੇ ਅਗਲੀ ਰਣਨੀਤੀ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋ ਸਕਦੀ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਜੇ ਤੱਕ ਕੋਈ ਅਧਿਕਾਰਤ ਸੰਮਨ ਨਹੀਂ ਮਿਲਿਆ, ਪਰ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜੇਕਰ ਅਕਾਲ ਤਖ਼ਤ ਸਾਹਿਬ ਵੱਲੋਂ ਬੁਲਾਵਾ ਆਉਂਦਾ ਹੈ ਤਾਂ ਉਹ ਜ਼ਰੂਰ ਪੇਸ਼ ਹੋਣਗੇ।
