ਕਰਨਪ੍ਰਯਾਗ ਵਿਵਾਦ: ਗ੍ਰਿਫ਼ਤਾਰ 4 ਨਿਹੰਗ ਸਿੰਘਾਂ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ

ਨਿਊਜ਼ ਪੰਜਾਬ

28 ਜੂਨ,2026

ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ ਵਿੱਚ 16 ਜੂਨ ਨੂੰ ਵਾਪਰੇ ਵਿਵਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਨਿਹੰਗ ਸਿੰਘਾਂ ਨੂੰ ਜ਼ਿਲ੍ਹਾ ਤੇ ਸੈਸ਼ਨ ਅਦਾਲਤ, ਗੋਪੇਸ਼ਵਰ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਸੀ। ਪ੍ਰਸ਼ਾਸਨ ਅਤੇ ਨਿਹੰਗ ਪ੍ਰਤੀਨਿਧੀਆਂ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਸਥਿਤੀ ਵਿੱਚ ਕੁਝ ਰਾਹਤ ਆਈ ਹੈ, ਜਦਕਿ ਮਾਮਲੇ ਦੀ ਕਾਨੂੰਨੀ ਕਾਰਵਾਈ ਨਿਯਮਾਂ ਅਨੁਸਾਰ ਜਾਰੀ ਰਹੇਗੀ। ਯਾਦ ਰਹੇ ਕਿ ਸਥਾਨਕ ਲੋਕਾਂ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਏ ਟਕਰਾਅ ਦੌਰਾਨ ਕਈ ਲੋਕ ਜ਼ਖਮੀ ਹੋਏ ਸਨ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਸੀ।