ਅਕਾਲ ਤਖ਼ਤ ਦੇ ਸੱਦੇ ਦਾ ਸਨਮਾਨ ਕਰੇਗੀ ‘ਆਪ’, ਸਾਰੇ ਮੰਤਰੀ ਤੇ ਵਿਧਾਇਕ ਪੇਸ਼ ਹੋਣਗੇ: ਮਾਨ

ਨਿਊਜ਼ ਪੰਜਾਬ

28 ਜੂਨ,2026

ਅੰਮ੍ਰਿਤਸਰ ਵਿੱਚ ਕੀਤੀ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਪੂਰਾ ਸਨਮਾਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸੱਦੇ ਅਨੁਸਾਰ ਪਾਰਟੀ ਦੇ ਸਾਰੇ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਸਰਕਾਰ ਦਾ ਪੱਖ ਪੇਸ਼ ਕਰਨਗੇ, ਜਦਕਿ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਸੱਦਾ ਨਹੀਂ ਮਿਲਿਆ। ਅਰਵਿੰਦ ਕੇਜਰੀਵਾਲ ਨੇ ਵੀ ਕਿਹਾ ਕਿ ਜਿਨ੍ਹਾਂ ਤੋਂ ਲਿਖਤੀ ਜਵਾਬ ਮੰਗੇ ਗਏ ਹਨ, ਉਹ ਆਪਣੇ ਜਵਾਬ ਜਮ੍ਹਾਂ ਕਰਵਾਉਣਗੇ ਅਤੇ ਅਕਾਲ ਤਖ਼ਤ ਤੋਂ ਆਉਣ ਵਾਲੇ ਹਰ ਫ਼ੈਸਲੇ ਦਾ ਸਤਿਕਾਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਵਿਵਾਦਿਤ ਮਾਸਕ ਵਾਲੀ ਵੀਡੀਓ ਸਬੰਧੀ ਆਪਣਾ ਪੱਖ ਅਤੇ ਪੱਤਰ ਵੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਜਾਵੇਗਾ।