ਨਿਊਜ਼ ਪੰਜਾਬ
30 ਜੂਨ,2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਗਰਮੀ ਅਤੇ ਹੁੰਮਸ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਦੇ ਬਾਵਜੂਦ ਤਾਪਮਾਨ ਵਿੱਚ ਕੋਈ ਖਾਸ ਕਮੀ ਨਹੀਂ ਆਈ, ਜਦਕਿ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਇਲਾਕਾ ਰਿਹਾ।
ਮੌਸਮ ਵਿਭਾਗ ਅਨੁਸਾਰ 30 ਜੂਨ ਤੋਂ 4 ਜੁਲਾਈ ਤੱਕ ਅੰਸ਼ਕ ਬੱਦਲਵਾਈ, ਹਲਕੀ ਬਾਰਿਸ਼ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। 1 ਜੁਲਾਈ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 2 ਤੋਂ 4 ਜੁਲਾਈ ਦਰਮਿਆਨ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿੱਚ ਇਸ ਬਦਲਾਅ ਨਾਲ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
