ਜਲੰਧਰ ਛਾਉਣੀ ‘ਚ AAP ਦੀ ਵੱਡੀ ਸਿਆਸੀ ਐਂਟਰੀ, ਅਕਾਲੀ ਦਲ ਤੇ ਭਾਜਪਾ ਦੇ ਕਈ ਆਗੂ ਸੈਂਕੜੇ ਸਮਰਥਕਾਂ ਸਮੇਤ ਪਾਰਟੀ ‘ਚ ਸ਼ਾਮਲ

ਨਿਊਜ਼ ਪੰਜਾਬ

30 ਜੂਨ,2026

ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਜਲੰਧਰ ਛਾਉਣੀ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਕਈ ਪ੍ਰਮੁੱਖ ਆਗੂ ਆਪਣੇ ਸੈਂਕੜੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਇਸ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ‘ਤੇ ਲੋਕਾਂ ਦੇ ਵਧਦੇ ਭਰੋਸੇ ਦਾ ਨਤੀਜਾ ਦੱਸਿਆ। ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਪੁਰਾਣੀਆਂ ਪਾਰਟੀਆਂ ਦੀਆਂ ਧੜੇਬੰਦੀਆਂ ਅਤੇ ਲੋਕ ਵਿਰੋਧੀ ਨੀਤੀਆਂ ਤੋਂ ਨਿਰਾਸ਼ ਹੋ ਕੇ ਲੋਕਾਂ ਦੀ ਭਲਾਈ ਲਈ ਇਹ ਫੈਸਲਾ ਲੈ ਰਹੇ ਹਨ। ਇਸ ਸਿਆਸੀ ਘਟਨਾਕ੍ਰਮ ਨੂੰ ਜਲੰਧਰ ਦੀ ਰਾਜਨੀਤੀ ਵਿੱਚ ਇੱਕ ਅਹਿਮ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।