ਨਿਊਜ਼ ਪੰਜਾਬ
1 ਜੁਲਾਈ,2026
ਨਵੇਂ ਮਹੀਨੇ ਦੀ ਸ਼ੁਰੂਆਤ ਨਾਲ ਵਪਾਰਕ ਐਲਪੀਜੀ ਸਿਲੰਡਰ ਵਰਤਣ ਵਾਲਿਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। 1 ਜੁਲਾਈ ਤੋਂ ਦੇਸ਼ ਭਰ ਵਿੱਚ 19 ਕਿਲੋਗ੍ਰਾਮ ਵਾਲੇ ਵਪਾਰਕ LPG ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਦਿੱਲੀ ਸਮੇਤ ਕਈ ਸ਼ਹਿਰਾਂ ਵਿੱਚ ਰੇਟ ਘਟ ਗਏ ਹਨ। ਹਾਲਾਂਕਿ, 14.2 ਕਿਲੋਗ੍ਰਾਮ ਵਾਲੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਅਤੇ ਉਹ ਪਹਿਲਾਂ ਵਾਲੀਆਂ ਦਰਾਂ ‘ਤੇ ਹੀ ਮਿਲੇਗਾ। ਲਗਾਤਾਰ ਕਈ ਵਾਰ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਵਪਾਰਕ ਸਿਲੰਡਰ ਸਸਤਾ ਹੋਣ ਨਾਲ ਹੋਟਲ, ਰੈਸਟੋਰੈਂਟ ਅਤੇ ਹੋਰ ਕਾਰੋਬਾਰੀ ਅਦਾਰਿਆਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
