ਨਿਊਜ਼ ਪੰਜਾਬ
1 ਜੁਲਾਈ,2026
ਪਾਕਿਸਤਾਨ ਦੇ ਲਾਹੌਰ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਚੱਲ ਰਹੇ ਨਿੱਜੀ ਟਿਊਸ਼ਨ ਸੈਂਟਰ ਦੀ ਛੱਤ ਅਚਾਨਕ ਡਿੱਗਣ ਕਾਰਨ ਘੱਟੋ-ਘੱਟ 14 ਸਕੂਲੀ ਬੱਚਿਆਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਬੱਚੇ ਅਤੇ ਇੱਕ ਮਹਿਲਾ ਅਧਿਆਪਕ ਜ਼ਖ਼ਮੀ ਹੋ ਗਏ। ਹਾਦਸੇ ਵੇਲੇ 7 ਤੋਂ 13 ਸਾਲ ਦੀ ਉਮਰ ਦੇ 30 ਤੋਂ ਵੱਧ ਬੱਚੇ ਕਲਾਸ ਵਿੱਚ ਪੜ੍ਹ ਰਹੇ ਸਨ, ਜੋ ਮਲਬੇ ਹੇਠ ਦੱਬ ਗਏ। ਬਚਾਅ ਟੀਮਾਂ ਨੇ ਰਾਹਤ ਕਾਰਜ ਜਾਰੀ ਰੱਖੇ ਹੋਏ ਹਨ ਅਤੇ ਮਲਬੇ ਹੇਠ ਹੋਰ ਬੱਚਿਆਂ ਦੇ ਫਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਨੇ ਮੁੱਢਲੀ ਜਾਂਚ ਦੌਰਾਨ ਨਿਰਮਾਣ ਕਾਰਜ ਵਿੱਚ ਲਾਪਰਵਾਹੀ ਦੇ ਸ਼ੱਕ ਹੇਠ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦਰਦਨਾਕ ਹਾਦਸੇ ‘ਤੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ।
