ਪੰਜਾਬ ਕਾਂਗਰਸ ‘ਚ ਹਾਈਕਮਾਨ ਦਾ ਵੱਡਾ ਫੈਸਲਾ, ਰਾਜਾ ਵੜਿੰਗ ਪ੍ਰਧਾਨ ਬਰਕਰਾਰ ਤੇ ਚੰਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਨਿਊਜ਼ ਪੰਜਾਬ

2 ਜੁਲਾਈ 2026

ਪੰਜਾਬ ਕਾਂਗਰਸ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਾਈਕਮਾਨ ਨੇ ਸੰਤੁਲਿਤ ਫੈਸਲਾ ਲੈਂਦਿਆਂ ਸੰਗਠਨ ਵਿੱਚ ਵੱਡੇ ਫੇਰਬਦਲ ਤੋਂ ਪਰਹੇਜ਼ ਕੀਤਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਦੇ ਅਹੁਦੇ ‘ਤੇ ਬਰਕਰਾਰ ਰੱਖਿਆ ਗਿਆ ਹੈ, ਜਦਕਿ ਚਰਨਜੀਤ ਸਿੰਘ ਚੰਨੀ ਨੂੰ ਇਲੈਕਸ਼ਨ ਕੈਂਪੇਨ ਕਮੇਟੀ ਦਾ ਚੇਅਰਪਰਸਨ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਜਾਰੀ ਰੱਖਿਆ ਗਿਆ ਹੈ। ਕਾਂਗਰਸ ਨੇ ਪਿਛਲੀਆਂ ਅੰਦਰੂਨੀ ਖਿੱਚਤਾਣ ਤੋਂ ਸਬਕ ਲੈਂਦਿਆਂ ਇਸ ਵਾਰ ਸਾਰੇ ਵੱਡੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਏਕਤਾ ਦਾ ਸੰਦੇਸ਼ ਦਿੱਤਾ ਹੈ, ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰ ਸਕੇ।