ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਐਕਸ਼ਨ ਮੋਡ ‘ਚ, ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

ਨਿਊਜ਼ ਪੰਜਾਬ

3 ਜੁਲਾਈ 2026

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵੀ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਜੁਟ ਗਿਆ ਹੈ। ਇਸੇ ਕੜੀ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਨਾਲ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਸੁਖਦੀਪ ਸਿੰਘ ਸੂਕਾਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਨਵੀਂ ਟੀਮ ਦੀ ਸੂਚੀ ਜਾਰੀ ਕਰਦਿਆਂ ਵੱਖ-ਵੱਖ ਜ਼ੋਨਾਂ, ਸਰਕਲਾਂ ਅਤੇ ਯੂਥ ਵਿੰਗ ਲਈ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ। ਬਲਦੇਵ ਕ੍ਰਿਸ਼ਨ ਸੋਗੀ, ਹਰਨੇਕ ਸਿੰਘ ਬਢਵਾ, ਪ੍ਰੀਤਪਾਲ ਸਿੰਘ, ਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਮਹਿੰਦਰ ਸਿੰਘ ਢਿੱਲੋਂ, ਜਰਨੈਲ ਸਿੰਘ ਖਾਲਸਾ, ਮਨੋਹਰ ਸਿੰਘ ਅਤੇ ਗੁਰਬਚਨ ਸਿੰਘ ਭਾਰਟਾ ਸਮੇਤ ਕਈ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤੋਂ ਇਲਾਵਾ ਤਕਦੀਰ ਸਿੰਘ ਭੌਰਾ, ਗੁਰਮੀਤ ਸਿੰਘ ਭਾਰਟਾ, ਜਰਨੈਲ ਸਿੰਘ ਪੱਲਿਆ ਅਤੇ ਅਮਨਦੀਪ ਸਿੰਘ ਮਝੂਰ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਜਦਕਿ ਗੁਰਦੀਪ ਸਿੰਘ ਬਢਵਾ ਨੂੰ ਯੂਥ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਨਿਯੁਕਤੀਆਂ ਨਾਲ ਜ਼ਮੀਨੀ ਪੱਧਰ ‘ਤੇ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਵੱਡਾ ਫਾਇਦਾ ਮਿਲੇਗਾ।