ਨਿਊਜ਼ ਪੰਜਾਬ
3 ਜੁਲਾਈ 2026
ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਵਿੱਚ ਐਲਪੀਜੀ ਟੈਂਕਰ ਦੇ ਟੋਲ ਪਲਾਜ਼ਾ ਨਾਲ ਟਕਰਾਉਣ ਤੋਂ ਬਾਅਦ ਹੋਏ ਭਿਆਨਕ ਧਮਾਕੇ ਨੇ ਵੱਡੀ ਤਬਾਹੀ ਮਚਾ ਦਿੱਤੀ। ਇਸ ਹਾਦਸੇ ਵਿੱਚ ਟੈਂਕਰ ਡਰਾਈਵਰ ਅਤੇ ਟੋਲ ਕਰਮਚਾਰੀਆਂ ਸਮੇਤ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਧਮਾਕੇ ਤੋਂ ਬਾਅਦ ਲੱਗੀ ਅੱਗ ਨੇ ਕਈ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਦੂਰ-ਦੂਰ ਤੱਕ ਕਾਲੇ ਧੂੰਏਂ ਦੇ ਗੁਬਾਰ ਦਿਖਾਈ ਦਿੱਤੇ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਟੈਂਕਰ ਦੇ ਬੇਕਾਬੂ ਹੋਣ ਤੋਂ ਲੈ ਕੇ ਧਮਾਕੇ ਤੱਕ ਦਾ ਪੂਰਾ ਮੰਜ਼ਰ ਕੈਦ ਹੋਇਆ ਹੈ।
