ਨਿਊਜ਼ ਪੰਜਾਬ
4 ਜੁਲਾਈ,2026
ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਦਿਲਜੀਤ ਦੋਸਾਂਝ ਦੀ ਬਹੁਚਰਚਿਤ ਫਿਲਮ ‘ਪੰਜਾਬ 95’ ਆਖ਼ਿਰਕਾਰ ZEE5 ‘ਤੇ ‘ਸਤਲੁਜ’ ਦੇ ਨਾਂ ਨਾਲ ਰਿਲੀਜ਼ ਹੋ ਗਈ ਹੈ। ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ਅਤੇ ਸੰਘਰਸ਼ ‘ਤੇ ਆਧਾਰਿਤ ਇਸ ਫਿਲਮ ਦਾ ਨਿਰਦੇਸ਼ਨ ਹਨੀ ਤ੍ਰੇਹਨ ਨੇ ਕੀਤਾ ਹੈ। ਫਿਲਮ ਵਿੱਚ ਦਿਲਜੀਤ ਦੋਸਾਂਝ ਦੇ ਨਾਲ ਅਰਜੁਨ ਰਾਮਪਾਲ, ਕੰਵਲਜੀਤ ਸਿੰਘ, ਸੁਵਿੰਦਰ ਵਿੱਕੀ ਅਤੇ ਗੀਤਿਕਾ ਵਿਦਿਆ ਓਹਲਿਆਨ ਨੇ ਵੀ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਨਿਰਦੇਸ਼ਕ ਦਾ ਕਹਿਣਾ ਹੈ ਕਿ OTT ‘ਤੇ ਰਿਲੀਜ਼ ਕੀਤੀ ਗਈ ਫਿਲਮ ਵਿੱਚ ਕੋਈ ਕੱਟ ਨਹੀਂ ਲਗਾਇਆ ਗਿਆ ਅਤੇ ਦਰਸ਼ਕਾਂ ਨੂੰ ਉਹੀ ਵਰਜਨ ਦਿਖਾਇਆ ਗਿਆ ਹੈ ਜੋ ਬਣਾਇਆ ਗਿਆ ਸੀ। ਫਿਲਮ ਦਾ ਪਹਿਲਾਂ ਨਾਮ ‘ਘੱਲੂਘਾਰਾ’ ਰੱਖਿਆ ਗਿਆ ਸੀ, ਜਿਸ ਨੂੰ ਬਾਅਦ ਵਿੱਚ ਬਦਲ ਕੇ ‘ਪੰਜਾਬ 95’ ਕੀਤਾ ਗਿਆ, ਪਰ ਸੈਂਸਰ ਨਾਲ ਜੁੜੇ ਵਿਵਾਦਾਂ ਕਾਰਨ ਇਹ ਭਾਰਤੀ ਸਿਨੇਮਾਘਰਾਂ ਵਿੱਚ ਰਿਲੀਜ਼ ਨਹੀਂ ਹੋ ਸਕੀ। ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਪ੍ਰਸ਼ੰਸਾ ਹਾਸਲ ਕਰਨ ਤੋਂ ਬਾਅਦ ਹੁਣ ਇਹ ਫਿਲਮ ‘ਸਤਲੁਜ’ ਦੇ ਨਾਂ ਹੇਠ OTT ਦਰਸ਼ਕਾਂ ਲਈ ਉਪਲਬਧ ਕਰਵਾਈ ਗਈ ਹੈ।
