ਨਿਊਜ਼ ਪੰਜਾਬ
4 ਜੁਲਾਈ,2026
ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਦੇ ਨਾਲ ਹੀ ਅਕਾਲੀ ਆਗੂ ਜੋਧ ਸਿੰਘ ਸਮਰਾ ਅਤੇ ਜਤਿੰਦਰ ਸਿੰਘ ਹਮਜਾ ਨੂੰ ਵੀ ਜ਼ਮਾਨਤ ਮਿਲ ਗਈ ਹੈ। ਅਦਾਲਤ ਦੇ ਇਸ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਇੱਕ ਅਹਿਮ ਕਾਨੂੰਨੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।
