ਨਿਊਜ਼ ਪੰਜਾਬ
6 ਜੁਲਾਈ,2026
ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਗੰਭੀਰ ਬਿਮਾਰ ਮਾਤਾ ਨਾਲ ਮੁਲਾਕਾਤ ਅਤੇ ਦੇਖਭਾਲ ਲਈ ਦਾਇਰ ਕੀਤੀ ਗਈ ਪੈਰੋਲ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ, ਪਰ ਪੈਰੋਲ ਸਬੰਧੀ ਕੋਈ ਤੁਰੰਤ ਰਾਹਤ ਨਹੀਂ ਮਿਲੀ। ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਵਕੀਲਾਂ ਨੂੰ ਲੋੜ ਅਨੁਸਾਰ ਨਵੀਂ ਪਟੀਸ਼ਨ ਦਾਇਰ ਕਰਨ ਲਈ ਕਿਹਾ ਹੈ। ਹਵਾਰਾ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਪਿਛਲੇ ਕਈ ਮਹੀਨਿਆਂ ਤੋਂ ਗੰਭੀਰ ਬਿਮਾਰ ਹਨ ਅਤੇ ਨਾਜ਼ੁਕ ਹਾਲਤ ਵਿੱਚ ਹਨ। ਉਨ੍ਹਾਂ ਅਦਾਲਤ ਵੱਲੋਂ ਰਿਪੋਰਟਾਂ ਲਈ ਦਿੱਤੇ ਸਮੇਂ ‘ਤੇ ਨਿਰਾਸ਼ਾ ਜਤਾਉਂਦਿਆਂ ਕਿਹਾ ਕਿ ਮਨੁੱਖੀ ਪੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਘੱਟੋ-ਘੱਟ ਕੁਝ ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਸੀ। ਹੁਣ ਅਗਲੀ ਕਾਨੂੰਨੀ ਕਾਰਵਾਈ ਰਿਪੋਰਟਾਂ ਆਉਣ ਤੋਂ ਬਾਅਦ ਤੈਅ ਕੀਤੀ ਜਾਵੇਗੀ।
