ਨਿਊਜ਼ ਪੰਜਾਬ
6 ਜੁਲਾਈ 2026
ਪੱਛਮੀ ਬੰਗਾਲ ਦੀਆਂ ਤਿੰਨ ਖਾਲੀ ਰਾਜ ਸਭਾ ਸੀਟਾਂ ਲਈ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਹ ਸੀਟਾਂ ਸੁਖੇਂਦੂ ਸ਼ੇਖਰ ਰਾਏ, ਸੁਸ਼ਮਿਤਾ ਦੇਵ ਅਤੇ ਪ੍ਰਕਾਸ਼ ਚਿਕ ਬਰਾਇਕ ਦੇ ਅਸਤੀਫ਼ਿਆਂ ਤੋਂ ਬਾਅਦ ਖਾਲੀ ਹੋਈਆਂ ਸਨ। ਚੋਣ ਕਮਿਸ਼ਨ ਦੇ ਐਲਾਨ ਅਨੁਸਾਰ ਇਨ੍ਹਾਂ ਸੀਟਾਂ ਲਈ 24 ਜੁਲਾਈ 2026 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਸੁਖੇਂਦੂ ਸ਼ੇਖਰ ਰਾਏ ਨੇ ਟੀਐਮਸੀ ਅਤੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਿਆਂ ਪਾਰਟੀ ਅੰਦਰ ਕਥਿਤ ਭ੍ਰਿਸ਼ਟਾਚਾਰ, ਔਰਤਾਂ ਵਿਰੁੱਧ ਵਧ ਰਹੀ ਹਿੰਸਾ ਅਤੇ ਪਾਰਟੀ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ। ਇਸ ਤੋਂ ਬਾਅਦ ਸੁਸ਼ਮਿਤਾ ਦੇਵ ਨੇ ਵੀ ਟੀਐਮਸੀ ਛੱਡ ਦਿੱਤੀ ਅਤੇ ਉਨ੍ਹਾਂ ਦੀ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ। ਹੁਣ ਇਨ੍ਹਾਂ ਤਿੰਨ ਸੀਟਾਂ ਲਈ ਹੋਣ ਵਾਲੀਆਂ ਉਪ-ਚੋਣਾਂ ‘ਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
