ਨਿਊਜ਼ ਪੰਜਾਬ
7 ਜੁਲਾਈ,2026
ਕਾਂਗਰਸ ਪਾਰਟੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਂਧਰਾ ਪ੍ਰਦੇਸ਼ ਯੂਥ ਕਾਂਗਰਸ ਵਿੱਚ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਨੂਨੇ ਪਵਨ ਤੇਜਾ ਨਾਇਡੂ ਨੂੰ ਆਂਧਰਾ ਪ੍ਰਦੇਸ਼ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਜਦਕਿ ਗੰਤਾ ਗੋਪੀ ਅਤੇ ਵਿਜੇ ਕੁਮਾਰ ਮੁਰਾਥੋਤੀ ਨੂੰ ਉਪ-ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਸਬੰਧੀ ਜਾਰੀ ਪੱਤਰ ਵਿੱਚ ਤਿੰਨਾਂ ਆਗੂਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਗਈ ਹੈ ਕਿ ਉਹ ਆਪਣੀ ਸਮਰਪਣ ਭਾਵਨਾ ਅਤੇ ਵਚਨਬੱਧਤਾ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।
