ਬੰਗਲਾਦੇਸ਼ ‘ਚ ਰਾਜਨੀਤਿਕ ਰੈਲੀ ਦੌਰਾਨ ਭਿਆਨਕ ਧਮਾਕਾ, ਮਚੀ ਹਫੜਾ-ਦਫੜੀ

ਨਿਊਜ਼ ਪੰਜਾਬ

7 ਜੁਲਾਈ,2026

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਨੇੜੇ ਸਾਵਰ ਵਿੱਚ ਸੋਮਵਾਰ ਨੂੰ ਇੱਕ ਰਾਜਨੀਤਿਕ ਰੈਲੀ ਦੌਰਾਨ ਹੋਏ ਸ਼ਕਤੀਸ਼ਾਲੀ ਧਮਾਕੇ ਨੇ ਹੜਕੰਪ ਮਚਾ ਦਿੱਤਾ। ਇਹ ਧਮਾਕਾ ਨੈਸ਼ਨਲ ਸਿਟੀਜ਼ਨਜ਼ ਪਾਰਟੀ (ਐਨਸੀਪੀ) ਵੱਲੋਂ ਕੱਢੇ ਗਏ ਮਾਰਚ ਦੌਰਾਨ ਉਸ ਵੇਲੇ ਹੋਇਆ ਜਦੋਂ ਇੱਕ ਮਹਿਲਾ ਨੇਤਾ ਭਾਸ਼ਣ ਦੇ ਰਹੀ ਸੀ। ਧਮਾਕੇ ਨਾਲ ਘੱਟੋ-ਘੱਟ ਤਿੰਨ ਲੋਕ ਗੰਭੀਰ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਭੱਜਦੇ ਨਜ਼ਰ ਆਏ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਰੈਲੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵਿਰੁੱਧ ਹੋਏ ਵਿਦਿਆਰਥੀ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਆਯੋਜਿਤ ਕੀਤੀ ਗਈ ਸੀ। ਇਸ ਘਟਨਾ ਨੇ ਬੰਗਲਾਦੇਸ਼ ਵਿੱਚ ਵਧ ਰਹੀ ਰਾਜਨੀਤਿਕ ਅਸਥਿਰਤਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ।