ਵਿਆਹ ਤੋਂ ਪਰਤਦੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਪਤੀ-ਪਤਨੀ ਸਮੇਤ 3 ਦੀ ਮੌਤ

ਨਿਊਜ਼ ਪੰਜਾਬ

7 ਜੁਲਾਈ,2026

ਬਜਹੇੜੀ ਟੋਲ ਪਲਾਜ਼ਾ ਨੇੜੇ ਕਾਰ ਅਤੇ ਕੈਂਟਰ ਵਿਚਾਲੇ ਹੋਈ ਭਿਆਨਕ ਟੱਕਰ ਨੇ ਤਿੰਨ ਪਰਿਵਾਰਾਂ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਦਿੱਤੀਆਂ। ਹਾਦਸੇ ਵਿੱਚ ਵਿਆਹ ਸਮਾਗਮ ਤੋਂ ਵਾਪਸ ਆ ਰਹੇ 28 ਸਾਲਾ ਪ੍ਰਤੀਊਸ, ਉਸ ਦੀ 26 ਸਾਲਾ ਪਤਨੀ ਹਰਸਰਿਤਾ ਅਤੇ 65 ਸਾਲਾ ਸੁਰੇਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਨਾਲ ਸਬੰਧਤ ਸਨ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।