ਨਿਊਜ਼ ਪੰਜਾਬ
8 ਜੁਲਾਈ,2026
ਆਮ ਆਦਮੀ ਪਾਰਟੀ ਨੇ ਕਪੂਰਥਲਾ ਨਗਰ ਨਿਗਮ ਵਿੱਚ ਵੱਡੀ ਸਿਆਸੀ ਕਾਮਯਾਬੀ ਹਾਸਲ ਕਰਦਿਆਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਤਿੰਨੋਂ ਅਹਿਮ ਅਹੁਦਿਆਂ ‘ਤੇ ਜਿੱਤ ਦਰਜ ਕੀਤੀ ਹੈ। ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਮਨਸੂ ਨਵੇਂ ਮੇਅਰ ਚੁਣੇ ਗਏ ਹਨ, ਜਦਕਿ ਕਾਮਾਕਸ਼ੀ ਦੁੱਗਲ ਸੀਨੀਅਰ ਡਿਪਟੀ ਮੇਅਰ ਅਤੇ ਸਮੀਰ ਸ਼ਰਮਾ ਡਿਪਟੀ ਮੇਅਰ ਬਣੇ ਹਨ। ਇਸ ਜਿੱਤ ਨਾਲ ਕਪੂਰਥਲਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਪਕੜ ਹੋਰ ਮਜ਼ਬੂਤ ਹੋ ਗਈ ਹੈ। ਪਾਰਟੀ ਆਗੂਆਂ ਨੇ ਇਸ ਨੂੰ ਲੋਕਾਂ ਦੇ ਭਰੋਸੇ ਦੀ ਜਿੱਤ ਦੱਸਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਕਪੂਰਥਲਾ ਨਗਰ ਨਿਗਮ ਵਿੱਚ ਵੱਡੀ ਰਾਜਨੀਤਿਕ ਜਿੱਤ ਹਾਸਲ ਕੀਤੀ ਹੈ। ਪਾਰਟੀ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਚੋਣਾਂ ਜਿੱਤ ਕੇ ਤਿੰਨੋਂ ਮੁੱਖ ਨਗਰ ਨਿਗਮ ਅਹੁਦੇ ਜਿੱਤ ਲਏ ਹਨ।
