ਸਤਲੁਜ’ ਫ਼ਿਲਮ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਅਕਾਲੀ ਦਲ ਨੇ ਪਿੰਡ-ਪਿੰਡ ਦਿਖਾਉਣ ਦਾ ਕੀਤਾ ਐਲਾਨ

ਨਿਊਜ਼ ਪੰਜਾਬ

8 ਜੁਲਾਈ,2026

ਪੰਜਾਬੀ ਅਦਾਕਾਰ ਦਿਲਜੀਤ ਦੁਸਾਂਝ ਦੀ ਫ਼ਿਲਮ ‘ਸਤਲੁਜ’, ਜੋ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ, ਨੂੰ OTT ਪਲੇਟਫਾਰਮ ਤੋਂ ਹਟਾਏ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਇਸ ਕਦਮ ਦਾ ਵਿਰੋਧ ਕਰਦਿਆਂ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਹ ਫ਼ਿਲਮ ਪੰਜਾਬ ਦੇ ਪਿੰਡ-ਪਿੰਡ ਅਤੇ ਕੋਨੇ-ਕੋਨੇ ਵਿੱਚ ਦਿਖਾਵੇਗਾ ਤਾਂ ਜੋ ਨਵੀਂ ਪੀੜ੍ਹੀ ਨੂੰ ਉਸ ਦੌਰ ਦੇ ਇਤਿਹਾਸ ਅਤੇ ਘਟਨਾਵਾਂ ਬਾਰੇ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਫ਼ਿਲਮ ਨੂੰ OTT ਤੋਂ ਹਟਾਉਣ ਨਾਲ ਲੋਕਾਂ ਦੀ ਦਿਲਚਸਪੀ ਹੋਰ ਵਧੀ ਹੈ ਅਤੇ ਪਾਰਟੀ ਇਸ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਮੁਹਿੰਮ ਚਲਾਏਗੀ। ਉਲੇਖਣਯੋਗ ਹੈ ਕਿ ਇਹ ਫ਼ਿਲਮ ਪਹਿਲਾਂ ‘ਪੰਜਾਬ 95’ ਨਾਮ ਨਾਲ ਬਣੀ ਸੀ, ਜਿਸ ਨੂੰ ਬਾਅਦ ਵਿੱਚ ‘ਸਤਲੁਜ’ ਨਾਮ ਨਾਲ ਰਿਲੀਜ਼ ਕੀਤਾ ਗਿਆ, ਪਰ ਰਿਲੀਜ਼ ਤੋਂ ਕੁਝ ਦਿਨਾਂ ਬਾਅਦ ਭਾਰਤ ਵਿੱਚ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ, ਜਿਸ ਕਾਰਨ ਇਹ ਮਾਮਲਾ ਹੁਣ ਸਿਆਸੀ ਅਤੇ ਸਮਾਜਿਕ ਚਰਚਾ ਦਾ ਕੇਂਦਰ ਬਣ ਗਿਆ ਹੈ।