ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 8 IAS ਅਧਿਕਾਰੀਆਂ ਦੇ ਤਬਾਦਲੇ

ਨਿਊਜ਼ ਪੰਜਾਬ

9 ਜੁਲਾਈ,2026

ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ 8 ਆਈਏਐੱਸ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਇਹ ਤਬਾਦਲੇ ਪੰਜਾਬ ਦੇ ਰਾਜਪਾਲ ਦੇ ਹੁਕਮਾਂ ‘ਤੇ ਕੀਤੇ ਗਏ ਹਨ।

ਤਬਾਦਲਾ ਹੋਣ ਵਾਲੇ ਅਧਿਕਾਰੀਆਂ ਵਿੱਚ ਨੀਲਿਮਾ, ਸਾਕਸ਼ੀ ਸਾਹਨੀ, ਸੰਦੀਪ ਰਿਸ਼ੀ, ਪਰਮਿੰਦਰ ਪਾਲ ਸਿੰਘ, ਨੀਰੂ ਕਤਿਆਲ ਗੁਪਤਾ, ਨਿਕਾਸ ਕੁਮਾਰ, ਸੋਨਮ ਅਤੇ ਰਾਕੇਸ਼ ਕੁਮਾਰ ਮੀਨਾ ਸ਼ਾਮਲ ਹਨ। ਸਰਕਾਰ ਦੇ ਇਸ ਫ਼ੈਸਲੇ ਨੂੰ ਪ੍ਰਸ਼ਾਸਨਿਕ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।