ਮੋਹਾਲੀ ਵਿੱਚ ਬਣੇਗਾ ਆਧੁਨਿਕ ਬਿਰਧ ਆਸ਼ਰਮ, ਬੇਸਹਾਰਾ ਬਜ਼ੁਰਗਾਂ ਨੂੰ ਮਿਲੇਗਾ ਸੁਰੱਖਿਅਤ ਤੇ ਸਨਮਾਨਜਨਕ ਆਸਰਾ

ਨਿਊਜ਼ ਪੰਜਾਬ

9 ਜੁਲਾਈ,2026

ਪੰਜਾਬ ਸਰਕਾਰ ਨੇ ਬੇਸਹਾਰਾ ਅਤੇ ਲੋੜਵੰਦ ਬਜ਼ੁਰਗਾਂ ਦੀ ਭਲਾਈ ਲਈ ਮੋਹਾਲੀ ਦੇ ਸੈਕਟਰ-79 ਵਿੱਚ 2.92 ਏਕੜ ਜ਼ਮੀਨ ‘ਤੇ ਆਧੁਨਿਕ ਬਿਰਧ ਆਸ਼ਰਮ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਪ੍ਰੋਜੈਕਟ ਲਈ ਜ਼ਮੀਨ ਅਲਾਟ ਕੀਤੀ ਜਾ ਚੁੱਕੀ ਹੈ ਅਤੇ ਜਲਦ ਹੀ ਸਰਕਾਰ ਕਬਜ਼ਾ ਲੈ ਕੇ ਨਿਰਮਾਣ ਕੰਮ ਸ਼ੁਰੂ ਕਰੇਗੀ। ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਮਾਜ ਦੀ ਅਮੋਲਕ ਧਰੋਹਰ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਪਰਿਵਾਰ ਵਰਗਾ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਇਹ ਬਿਰਧ ਆਸ਼ਰਮ ਸਿਰਫ਼ ਰਹਿਣ ਦੀ ਥਾਂ ਨਹੀਂ ਹੋਵੇਗਾ, ਸਗੋਂ ਇੱਥੇ ਬਜ਼ੁਰਗਾਂ ਲਈ ਆਧੁਨਿਕ ਰਿਹਾਇਸ਼, ਸਿਹਤ ਸਹੂਲਤਾਂ ਅਤੇ ਦੇਖਭਾਲ ਦੀਆਂ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਸਰਕਾਰ ਨੇ ਯੋਜਨਾ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਜ਼ਮੀਨ ਦਾ ਕਬਜ਼ਾ ਜਲਦ ਸੌਂਪਣ ਦੇ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ, ਤਾਂ ਜੋ ਇਹ ਪ੍ਰੋਜੈਕਟ ਜਲਦੀ ਮੁਕੰਮਲ ਕਰਕੇ ਲੋੜਵੰਦ ਬਜ਼ੁਰਗਾਂ ਨੂੰ ਇਸ ਦਾ ਲਾਭ ਦਿੱਤਾ ਜਾ ਸਕੇ।