ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ;ਬੈਂਕ ਮੈਨੇਜਰ ਨੇ ਪਰਿਵਾਰ ਸਮੇਤ ਨਿਗਲਿਆ ਜ਼ਹਿਰ, ਪਿਓ-ਧੀ ਦੀ ਮੌਤ, ਮਾਂ ਤੇ ਬੇਟੇ ਦੀ ਹਾਲਤ 

ਨਿਊਜ਼ ਪੰਜਾਬ

10 ਜੁਲਾਈ 2026

ਪਟਿਆਲਾ ਤੋਂ ਇੱਕ ਬੇਹੱਦ ਦੁਖਦਾਈ ਅਤੇ ਦਿਲ ਕੰਬਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਜ਼ਹਿਰੀਲੀ ਚੀਜ਼ ਨਿਗਲਣ ਦਾ ਮਾਮਲਾ ਸਾਹਮਣੇ ਆਇਆ। ਇਸ ਘਟਨਾ ਵਿੱਚ ਬੈਂਕ ਮੈਨੇਜਰ ਵਿਕਾਸ ਬਾਤਿਸ਼ ਅਤੇ ਉਨ੍ਹਾਂ ਦੀ 11 ਸਾਲਾ ਧੀ ਖੁਸ਼ੀ ਬਾਤਿਸ਼ ਦੀ ਮੌਤ ਹੋ ਗਈ, ਜਦਕਿ ਪਤਨੀ ਤਮੰਨਾ ਬਾਤਿਸ਼ ਅਤੇ 14 ਸਾਲਾ ਪੁੱਤਰ ਕਨਵ ਬਾਤਿਸ਼ ਦਾ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਸ਼ੁਰੂਆਤੀ ਜਾਂਚ ਵਿੱਚ ਘਰੇਲੂ ਲੈਣ-ਦੇਣ ਨੂੰ ਲੈ ਕੇ ਵਿਵਾਦ ਦੀ ਗੱਲ ਸਾਹਮਣੇ ਆਈ ਹੈ, ਪਰ ਘਟਨਾ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਜਾਣਕਾਰੀ ਸਪੱਸ਼ਟ ਹੋਵੇਗੀ।