‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਖ਼ਿਲਾਫ਼ SGPC ਦਾ ਵੱਡਾ ਐਲਾਨ, ਅੰਮ੍ਰਿਤਸਰ ‘ਚ ਨਿਕਲੇਗਾ ਰੋਸ ਮਾਰਚ

ਨਿਊਜ਼ ਪੰਜਾਬ

10 ਜੁਲਾਈ,2026

ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ OTT ਪਲੇਟਫਾਰਮ ਤੋਂ ਹਟਾਏ ਜਾਣ ਦੇ ਮਾਮਲੇ ‘ਤੇ ਵਿਵਾਦ ਹੋਰ ਗਹਿਰਾ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਫ਼ਿਲਮ ‘ਤੇ ਲੱਗੀ ਪਾਬੰਦੀ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿਖੇ ਸ਼ਾਂਤਮਈ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਮਾਰਚ ਡੀਸੀ ਦਫ਼ਤਰ ਤੱਕ ਕੱਢਿਆ ਜਾਵੇਗਾ, ਜਿੱਥੇ ਸਰਕਾਰ ਦੇ ਨਾਮ ਮੰਗ ਪੱਤਰ ਸੌਂਪ ਕੇ ਫ਼ਿਲਮ ‘ਤੇ ਲੱਗੀ ਰੋਕ ਹਟਾਉਣ ਦੀ ਮੰਗ ਕੀਤੀ ਜਾਵੇਗੀ। SGPC ਦਾ ਕਹਿਣਾ ਹੈ ਕਿ ਫ਼ਿਲਮ ਇਤਿਹਾਸਕ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮੁੱਦਿਆਂ ਨੂੰ ਉਜਾਗਰ ਕਰਦੀ ਹੈ ਅਤੇ ਇਸ ‘ਤੇ ਪਾਬੰਦੀ ਲਗਾਉਣਾ ਸੱਚ ਨੂੰ ਦਬਾਉਣ ਦੇ ਬਰਾਬਰ ਹੈ। ਫ਼ਿਲਹਾਲ, ਫ਼ਿਲਮ ਨੂੰ ਹਟਾਏ ਜਾਣ ਦੇ ਕਾਰਨਾਂ ਬਾਰੇ ਅਧਿਕਾਰਤ ਪੱਧਰ ‘ਤੇ ਵੱਖ-ਵੱਖ ਪੱਖ ਸਾਹਮਣੇ ਆ ਰਹੇ ਹਨ ਅਤੇ ਇਸ ਨੂੰ ਲੈ ਕੇ ਚਰਚਾ ਜਾਰੀ ਹੈ।