ਨਿਊਜ਼ ਪੰਜਾਬ
10 ਜੁਲਾਈ,2026
ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਸ਼ਾਸਕੀ ਫੇਰਬਦਲ ਤਹਿਤ 2020 ਬੈਚ ਦੇ ਆਈਏਐਸ ਅਧਿਕਾਰੀ ਨਿਕਾਸ ਕੁਮਾਰ ਨੇ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ਨੇ ਸੰਦੀਪ ਰਿਸ਼ੀ ਦੀ ਥਾਂ ਜ਼ਿੰਮੇਵਾਰੀ ਸੰਭਾਲੀ ਹੈ। ਨਵੇਂ ਕਮਿਸ਼ਨਰ ਦੀ ਨਿਯੁਕਤੀ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ, ਸਫ਼ਾਈ ਪ੍ਰਬੰਧ, ਨਾਗਰਿਕ ਸਹੂਲਤਾਂ ਅਤੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਹੋਰ ਤੇਜ਼ੀ ਅਤੇ ਪਾਰਦਰਸ਼ਤਾ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।
